ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ 5.40 ਲੱਖ ਟਨ ਕਣਕ ਦੀ ਖਰੀਦ ਹੋਈ

135

ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ 2018: ਪੰਜਾਬ ਸਰਕਾਰ ਦੇ ਵਿਸ਼ੇਸ਼ ਸਕੱਤਰ ਅਤੇ ਪਨਸਪ ਦੇ ਐਮ.ਡੀ. ਡਾ. ਅਮਰਪਾਲ ਸਿੰਘ ਨੇ ਅੱਜ  ਇੱਥੇ ਜਿਲੇ ਵਿੱਚ ਕਣਕ ਦੀ ਖਰੀਦ ਦੀ ਚੱਲ ਰਹੀ ਪ੍ਰਕਿਰਿਆ ਦੀ ਸਮੀਖਿਆ ਲਈ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।
ਡਾ. ਅਮਰਪਾਲ ਸਿੰਘ ਨੇ ਇਸ ਮੌਕੇ ਦੱਸਿਆਂ ਕਿ ਲੰਘੀ ਸ਼ਾਮ ਤੱਕ ਜਿਲਾ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਵਿੱਚ 5,70,565 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 5,40,201 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਇਸ ਵਿਚੋਂ ਪਨਗਰੇਨ ਵਲੋਂ 1,21,640 ਮੀਟ੍ਰਿਕ ਟਨ, ਮਾਰਕਫੈਡ ਵਲੋਂ 1,29,017 ਮੀਟ੍ਰਿਕ ਟਨ, ਪਨਸਪ ਵਲੋਂ 63,350 ਮੀਟ੍ਰਿਕ ਟਨ, ਵੇਅਰ ਹਾਊਸ ਵਲੋਂ 97,520 ਮੀਟ੍ਰਿਕ ਟਨ, ਪੰਜਾਬ ਐਗਰੋ ਵਲੋਂ 56,400 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵਲੋਂ 72,274 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।  ਇਸੇ ਤਰਾਂ ਜਿਲੇ ਵਿੱਚ 602.43 ਕਰੋੜ ਰੁਪਏ ਦੀਆਂ ਅਦਾਇਗੀਆਂ ਲਈ ਅਡਵਾਈਸ ਜਾਰੀ ਕੀਤੇ ਗਏ ਹਨ। 
ਬੈਠਕ ਦੌਰਾਨ ਐਮ.ਡੀ. ਪਨਸਪ ਨੇ ਜੋਰ ਦੇ ਕੇ ਕਿਹਾ ਕਿ ਮੰਡੀ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਮੰਡੀ ਵਿੱਚ ਫਸਲ ਲਿਆਉਣ ਵਾਲੇ ਕਿਸਾਨਾਂ ਦੀ ਫਸਲ ਤੁਰੰਤ ਖਰੀਦੀ ਜਾਵੇ। ਉਹਨਾਂ ਨੇ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤੇਜੀ ਨਾਲ ਲਿਫਟਿੰਗ ਕਰਨ ਲਈ ਟਰੈਕਟਰ ਟਰਾਲੀਆਂ ਨਾਲ ਢੋਆ ਢੁਆਈ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ।
ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਰਾਜਪਾਲ ਸਿੰਘ, ਡੀ.ਐਫ.ਐਸ.ਸੀ. ਸ੍ਰੀ ਦੀਵਾਨ ਚੰਦ, ਡੀ.ਐਮ ਮਾਰਕਫੈਡ ਵਿਨੋਦ ਕੁਮਾਰ, ਡੀ.ਐਮ ਪਨਸਪ ਅਮ੍ਰਿਤਪਾਲ ਸਿੰਘ, ਡੀ.ਐਮ ਪੰਜਾਬ ਐਗਰੋ ਵਿਕਾਸ ਕੁਮਾਰ ਆਦਿ ਵੀ ਹਾਜ਼ਰ ਸਨ।