ਕੇਂਦਰੀ ਜੇਲ ਵਿਚ ਮਨਾਇਆ ਸ੍ਰੀ ਗੁਰੂ ਨਾਨਕ ਦਾ 550 ਸਾਲਾ ਪ੍ਰਕਾਸ਼ ਪੁਰਬ

194

Sri Guru Nanak

 

ਅੰਮ੍ਰਿਤਸਰ, 3 ਅਕਤੂਬਰ 2019 – ਕੇਂਦਰੀ ਜੇਲ ਅੰਮ੍ਰਿਤਸਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਿਚ ਇਕ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਡਿਪਟੀ ਸੁਪਰਡੈਂਟ ਸ੍ਰੀ ਹੇਮੰਤ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਜੋ ਕਿ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਣਾ ਹੈ, ਬਾਰੇ ਜੇਲ ਵਿਭਾਗ ਨੇ ਜੇਲਾਂ ਵਿਚ ਹੀ ਇਹ ਪੁਰਬ ਮਨਾਉਣ ਦਾ ਫੈਸਲਾ ਲਿਆ ਹੈ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਹਦਾਇਤਾਂ ਵੀ ਆਈਆਂ ਹਨ । ਉਨਾਂ ਦੱਸਿਆ ਕਿ ਹਰੇਕ ਜੇਲ ਵਿਚ ਪ੍ਰਕਾਸ਼ ਪੁਰਬ ਦਾ ਸਮਾਗਮ ਕਰਵਾਇਆ ਜਾ ਰਿਹਾ ਹੈ।

ਸ੍ਰੀ ਸ਼ਰਮਾ ਨੇ ਦੱਸਿਆ ਕਿ ਅੱਜ ਕੇਂਦਰੀ ਜੇਲ ਵਿਚ ਪਾਠ ਦੇ ਭੋਗ ਮਗਰੋਂ ਕੀਰਤਨ ਕੀਤਾ ਗਿਆ, ਉਪਰੰਤ ਭਾਈ ਦਰਸ਼ਨ ਸਿੰਘ ਸਾਸ਼ਤਰੀ ਵੱਲੋਂ ਗੁਰਬਾਣੀ ਦੀ ਕਥਾ ਕੀਤੀ ਗਈ। ਉਨਾਂ ਗੁਰੂ ਸਾਹਿਬ ਦੇ ਜੀਵਨ ਉਤੇ ਚੱਲਣ ਦੀ ਪ੍ਰੇਰਨਾ ਦਿੰਦੇ ਆਪਸ ਵਿਚ ਮਿਲ-ਜੁਲ ਕੇ ਭਾਈਚਾਰੇ ਨਾਲ ਰਹਿਣ ਦਾ ਸੱਦਾ ਦਿੰਦੇ ਸਾਰਿਆਂ ਨੂੰ ਚੰਗਾ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ ਐਸ ਪੀ ਬਲਵਿੰਦਰ ਸਿੰਘ ਅਤੇ ਹੋਰ ਜੇਲ ਅਧਿਕਾਰੀ ਵੀ ਹਾਜ਼ਰ ਸਨ। ਕੈਦੀਆਂ ਨੇ ਆਪ ਲੰਗਰ ਤਿਆਰ ਕੀਤਾ ਅਤੇ ਸਾਰਿਆਂ ਨੇ ਮਿਲਕੇ ਗੁਰੂ ਕਾ ਲੰਗਰ ਛਕਿਆ।