Posted on Leave a comment

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਖੁੱਬਣ ਵਿਖੇ ਕੈਂਪ ਆਯੋਜਿਤ

mission healthy Punjab

mission healthy Punjab

 

ਅਬੋਹਰ, 10 ਫਰਵਰੀ 2019 (ਅਰੂਣ ਅਸੀਜਾ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ ਹੇਠ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਲੜੀਵਾਰ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਪਿੰਡ ਖੁੱਬਣ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਦੇ ਤਰੀਕਿਆ ਬਾਰੇ ਜਾਣੂ ਕਰਵਾਇਆ ਗਿਆ।

ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਨੁਮਾਇੰਦੇ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਵੱਖ-ਵੱਖ ਤਰੀਕਿਆਂ ਨਾਲ ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸੁਪਰ ਮੈਨੇਜਮੈਂਟ ਪੈਡੀ ਸਟਰਾਅ ਰਾਹੀਂ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਦੀ ਰਹਿੰਦ-ਖੂਹੰਦ ਤੇ ਇਸ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦੌਰਾਨ ਕਿਸਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਪਰਾਲੀ ਨੂੰ ਅੱਗ ਨਾ ਲਗਾ ਕੇ ਫਸਲ ਦਾ ਵਧੀਆ ਝਾੜ ਲਿਆ ਜਾ ਸਕਦਾ ਹੈ। ਜ਼ਿਲ੍ਹੇ ਅੰਦਰ ਲਗਾਏ ਜਾ ਰਹੇ ਕੈਂਪਾਂ ਦੌਰਾਨ ਹੋਰਨਾ ਕਿਸਾਨਾਂ ਨੂੰ ਉਹ ਫਸਲ ਵੀ ਦਿਖਾਈ ਜਾ ਰਹੀ ਹੈ ਜਿਥੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਜਮੀਨ ਵਿੱਚ ਦਬਾ ਦਿੱਤਾ ਗਿਆ ਸੀ। ਅਜਿਹੀ ਜ਼ਮੀਨ ਵਿੱਚ ਕਣਕ ਦੀ ਫਸਲ ਵਧੀਆ ਹਾਲਤ ਵਿੱਚ ਹੈ ਅਤੇ ਉਥੇ ਫਸਲ ਦਾ ਝਾੜ ਵੀ ਆਮ ਜਮੀਨ ਵਿੱਚ ਬੀਜੀਆਂ ਗਈਆਂ ਫਸਲਾਂ ਨਾਲੋਂ ਵਧੇਰੇ ਹੋਵੇਗਾ।

ਕੈਂਪ ਦੌਰਾਨ ਖੇਤੀਬਾੜੀ ਵਿਭਾਗ ਦੇ ਨੁਮਾਇੰਦੇ ਨੇ ਕਿਸਾਨਾਂ ਨੂੰ ਦੱਸਿਆ ਕਿ ਆਪਣੀ ਫਸਲ ‘ਤੇ ਅੰਧੇਧੁੰਦ ਕੀਟਨਾਸ਼ਕਾਂ, ਖਾਦਾਂ ਤੇ ਸਪਰੇਆਂ ਦਾ ਛਿੜਕਾਅ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਆਪਣੀ ਫਸਲ ‘ਤੇ ਖੇਤੀਬਾੜੀ ਵਿਭਾਗ ਦੀ ਸਿਫਾਰਸ਼ ਕੀਤੀਆਂ ਖਾਦਾਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਆਪਣੀ ਫਸਲ ਦਾ ਵੱਧ ਝਾੜ ਪ੍ਰਾਪਤ ਹੋ ਸਕੇ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਵੀ ਮੌਜੂਦ ਸਨ।

Leave a Reply

Your email address will not be published.