ਕੈਬਿਨਟ ਮੰਤਰੀ ਸੋਨੀ ਵੱਲੋਂ ਫਤਾਹਪੁਰ ਦੇ ਸਰਕਾਰੀ ਹਸਪਤਾਲ ਨੂੰ 2 ਲੱਖ ਰੁਪਏ ਦਾ ਚੈਕ ਭੇਂਟ

136

Government Hospital

 

ਅੰਮ੍ਰਿਤਸਰ, 9 ਅਗਸਤ 2019 – ਅੱਜ ਸ੍ਰੀ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਫਤਾਹਪੁਰ ਵਿਖੇ ਸਥਿਤ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਹਸਪਤਾਲ ਨੂੰ ਵਿਕਾਸ ਦੇ ਕੰਮਾਂ ਲਈ ਆਪਣੇ ਅਖਤਿਆਰੀ ਫੰਡ ਵਿੱਚੋਂ 2 ਲੱਖ ਰੁਪਏ ਦਾ ਚੈਕ ਵੀ ਭੇਂਟ ਕੀਤਾ।

ਸ੍ਰੀ ਸੋਨੀ ਨੇ ਕਿਹਾ ਕਿ ਫਤਾਹਪੁਰ ਦੇ ਸਰਕਾਰੀ ਹਸਪਤਾਲ ਵਿਖੇ ਗਰੀਬ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਇਸ ਹਸਪਤਾਲ ਨਾਲ ਆਲੇ ਦੁਆਲੇ ਦੇ ਪਿੰਡਾਂ ਨੂੰ ਵੀ ਕਾਫੀ ਫਾਇਦਾ ਹੈ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੀਆਂ ਸਾਰੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕੀਤਾ ਜਾਵੇਗਾ। ਸ੍ਰੀ ਸੋਨੀ ਨੇ ਸਿਵਲ ਸਰਜਨ ਨੂੰ ਕਿਹਾ ਕਿ ਹਸਪਤਾਲ ਦੇ ਐਕਸਰੇ ਰੂਮ ਦੀ ਜੋ ਮੁਰੰਮਤ ਰਹਿੰਦੀ ਹੈ ਨੂੰ ਤੁਰੰਤ ਪੂਰਾ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਰੂਮ ਦੀ ਮੁਰੰਮਤ ਲਈ ਫੰਡ ਵੀ ਦਿੱਤੇ ਜਾਣਗੇ। ਸ੍ਰੀ ਸੋਨੀ ਨੇ ਕਿਹਾ ਕਿ ਹਸਪਤਾਲ ਦੀਆਂ ਜੋ ਵੀ ਜਰੂਰਤਾਂ ਹਨ ਇਸ ਸਬੰਧੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਣ ਤਾਂ ਜੋ ਇਨ੍ਹਾਂ ਸਾਰੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣ।

ਇਸ ਮੌਕੇ ਸ੍ਰੀ ਸੋਨੀ ਵੱਲੋਂ ਮਾਂ ਦੁਰਗਾ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਹਸਪਤਾਲ ਵਿਖੇ ਅਤੇ ਆਲੇ ਦੁਆਲੇ 150 ਪੌਦੇ ਵੀ ਲਗਾਏ ਗਏ। ਸ੍ਰੀ ਸੋਨੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡ ਵਿੱਚ 550 ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਦੇ ਆਲੇ ਦੁਆਲੇ ਖਾਲੀ ਥਾਵਾਂ ਤੇ ਪੌਦੇ ਜਰੂਰ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਵੀ ਕਰਨ। ਸ੍ਰੀ ਸੋਨੀ ਨੇ ਕਿਹਾ ਕਿ ਸਾਡਾ ਵਾਤਾਵਰਣ ਬਹੁਤ ਹੀ ਖਰਾਬ ਹੋ ਚੁੱਕਾ ਹੈ ਜੇਕਰ ਅਸੀਂ ਆਪਣੇ ਭਵਿੱਖ ਨੂੰ ਬਚਾਉਣਾ ਚਾਹੁੰਦੇ ਹਾਂ ਤਾਂ ਪੌਦੇ ਜਰੂਰ ਲਗਾਈਏ। ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫੀ ਡਿੱਗ ਚੁੱਕਾ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਪਾਣੀ ਨੂੰ ਜਰੂਰਤ ਅਨੁਸਾਰ ਵਰਤੋਂ ਵਿੱਚ ਲਿਆਈਏ।

ਇਸ ਮੌਕੇ ਡਾ: ਹਰਦੀਪ ਸਿੰਘ ਸਿਵਲ ਸਰਜਨ ਅੰਮ੍ਰਿਤਸਰ, ਸ੍ਰੀ ਵਿਕਾਸ ਸੋਨੀ ਕੌਂਸਲਰ , ਡਾ: ਮਦਨ ਮੋਹਨ ਮਲੇਰੀਆ ਅਫਸਰ, ਡਾ: ਹਰਦੀਪ ਕੌਰ ਮੈਡੀਕਲ ਅਫਸਰ, ਸ੍ਰ ਕਰਤਾਰ ਸਿੰਘ ਫੌਜੀ, ਸ੍ਰੀ ਲਖਵਿੰਦਰ ਸਿੰਘ, ਸ੍ਰੀ ਨਿਸ਼ਾਨ ਸਿੰਘ, ਰੋਬਿਨ ਸਮਰਾ, ਬਿੱਟੂ ਬਾਜਵਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।