ਕੈਬਨਿਟ ਮੰਤਰੀ ਸੋਨੀ ਨੇ ਡੀ:ਆਰ ਐਨਕਲੇਵ ਦੇ ਵਿਕਾਸ ਲਈ ਦਿੱਤਾ 10 ਲੱਖ ਰੁਪਏ ਦਾ ਚੈਕ

128

Cabinet minister Sony

 

ਅੰਮ੍ਰਿਤਸਰ, 19 ਫਰਵਰੀ 2020 : ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਡੀ:ਆਰ: ਐਨਕਲੇਵ ਏਅਰਪੋਰਟ ਰੋਡ ਦਾ ਦੌਰਾ ਕੀਤਾ ਗਿਆ। ਸ੍ਰੀ ਸੋਨੀ ਨੇ ਆਪਣੇ ਦੌਰੇ ਦੌਰਾਨ ਡੀ:ਆਰ:ਐਨਕਲੇਵ ਰੈਜੀਡੈਂਟ ਵੇਲਫੇਅਰ ਐਸੋਸੀਏਸ਼ਨ ਨੂੰ ਐਨਕਲੇਵ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈਕ ਭੇਂਟ ਕੀਤਾ।

ਸ੍ਰੀ ਸੋਨੀ ਨੇ ਕਿਹਾ ਕਿ ਡੀ:ਆਰ: ਐਨਕਲੇਵ ਦੀਆਂ ਸੜਕਾਂ ਨਵੀਂਆਂ ਬਣਾਈਆਂ ਜਾਣਗੀਆਂ ਅਤੇ ਐਲ:ਈ:ਡੀ ਲਾਈਟਾਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਲੋਨੀ ਦੇ ਸਾਰੇ ਫੁੱਟਪਾਥਾਂ ਦੀ ਮੁਰੰਮਤ ਕਰਵਾਈ ਜਾਵੇਗੀ ਅਤੇ ਛਾਂਦਾਰ ਪੌਦੇ ਵੀ ਲਗਾਏ ਜਾਣਗੇ। ਇਸ ਮੌਕੇ ਸ੍ਰੀ ਸੋਨੀ ਵੱਲੋਂ ਇਲਾਕੇ ਦੇ ਲੌਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ।

ਇਸ ਮੌਕੇ ਸ੍ਰੀ ਵਿਕਾਸ ਸੋਨੀ ਕੌਂਸਲਰ, ਸੰਦੀਪ ਸਿੱਕਾ, ਸੁਖਵਿੰਦਰ ਸਿੰਘ ਸਿੱਧੂ, ਸ਼ਿਵਕਰਨ ਸਿੰਘ ਰੰਧਾਵਾ, ਪ੍ਰਮੋਦ ਕਪੂਰ, ਨਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਵਾ ਵਾਸੀ ਹਾਜ਼ਰ ਸਨ।