ਕੈਬਨਿਟ ਮੰਤਰੀ ਸੋਨੀ ਵਲੋਂ 300 ਪਰਿਵਾਰਾਂ ਨੂੰ ਸੁੱਕਾ ਰਾਸ਼ਨ ਅਤੇ 400 ਪਰਿਵਾਰਾਂ ਨੂੰ ਭੇਜਿਆ ਲੰਗਰ

173

Cabinet minister Sony

 

ਅੰਮ੍ਰਿਤਸਰ, 15 ਅਪਰੈਲ 2020 – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਕਰਫਿਊ ਦੌਰਾਨ ਆਮ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕਰਦੇ ਕਿਹਾ ਹੈ ਕਿ ਤੁਹਾਡਾ ਘਰਾਂ ਵਿਚ ਰਹਿਣਾ ਤੁਹਾਡੇ ਅਤੇ ਤੁਹਾਡੇ ਪਰਿਵਾਰ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਕਡਾਉਨ ਦੀ ਮਿਆਦ ਵਧਾ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲਾ ਅਧਿਕਾਰੀ ਕਰਫ਼ਿਊ ਦੌਰਾਨ ਆਮ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦੇ ਰਹੇ ਅਤੇ ਸਮੁੱਚਾ ਜ਼ਿਲਾ ਪ੍ਰਸ਼ਾਸਨ ਉਨਾਂ ਦੀ ਸਿਹਤ ਸੁਰੱਖਿਆ ਅਤੇ ਆਮ ਲੋੜਾਂ ਨੂੰ ਪੂਰਾ ਕਰਨ ਲਈ ਪੱਬਾਂ ਭਾਰ ਹੈ।

ਸ੍ਰੀ ਸੋਨੀ ਨੇ ਅੱਜ ਆਪਣੇ ਨਿਵਾਸ ਸਥਾਨ ਤੋਂ ਅੰਮ੍ਰਿਤਸਰ ਕੇਂਦਰੀ ਹਲਕੇ ਲਈ ਪੰਜਾਬ ਸਰਕਾਰ ਦੀ ਤਰਫੋਂ 300 ਪਰਿਵਾਰਾਂ ਨੂੰ ਸੁੱਕਾ ਰਾਸ਼ਨ ਅਤੇ 400 ਪਰਿਵਾਰਾਂ ਨੂੰ ਮਾਤਾ ਲਾਲ ਦੇਵੀ ਮੰਦਿਰ ਦੇ ਸਹਿਯੋਗ ਨਾਲ ਲੰਗਰ ਤਿਆਰ ਕਰਕੇ ਭੇਜਿਆ। ਉਨਾਂ ਕਿਹਾ ਕਿ ਜਿਲਾ ਪ੍ਰਸਾਸਨ ਦੇ ਨਾਲ ਨਾਲ ਸਮਾਜ ਸੇਵੀ ਸੰਗਠਨ ਵੀ ਸਰਕਾਰ ਦੇ ਨਾਲ ਮੋਢੇ ਨਾਲ ਮੌਢਾ ਜੋੜ ਕੇ ਲੋੜਵੰਦਾਂ ਦੀ ਸਹਾਇਤਾ ਕਰ ਰਹੇ ਹਨ। ਉਨਾਂ ਕਿਹਾ ਕਿ ਉਨਾਂ ਵਲੋਂ ਰੋਜ਼ਾਨਾ ਹੀ ਲੋੜਵੰਦਾ ਦੀ ਸਹਾਇਤਾ ਲਈ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਲਾਈਆਂ ਪਾਬੰਦੀਆਂ ਦੀ ਪੂਰੀ ਤਰਾਂ ਪਾਲਣਾ ਕਰਨ ਅਤੇ ਆਪਣੇ ਆਪ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਾਉਣ। ਉਨਾਂ ਕਿਹਾ ਕਿ ਘੱਟੋ-ਘੱਟ ਦੋ ਮੀਟਰ ਦੀ ਦੂਰੀ ਬਣਾਈ ਰੱਖਣ ਤਾਂ ਜੋ ਬਿਮਾਰੀ ਤੋਂ ਬਚਿਆ ਜਾ ਸਕੇ।

ਇਸ ਮੌਕੇ ਉਨਾਂ ਨਾਲ ਕੌਂਸਲਰ ਸ੍ਰੀ ਵਿਕਾਸ ਸੋਨੀ, ਸ੍ਰੀ ਰਾਘਵ ਸੋਨੀ, ਸ੍ਰੀ ਸ਼ਾਮ ਸੋਨੀ ਅਤੇ ਰਮਨ ਵਿਰਕ ਵੀ ਹਾਜ਼ਰ ਸਨ।