ਡੀ.ਸੀ.ਐੱਮ ਇੰਟਰਨੈਸ਼ਨਲ ਸਕੂਲ ਵਿੱਚ ਟਾਈ ਨਾੱਟ ਪ੍ਰਤੀਯੋਗਤਾ ਕਰਵਾਈ ਗਈ

1255

ਕੋਟਕਪੂਰਾ, 24 ਮਈ 2018 (ਡਾ. ਜਸਕਰਨ ਸਿੰਘ ਸੰਧਵਾਂ) :- ਸਥਾਨਕ ਬਾਹਮਣ ਵਾਲਾ ਰੋਡ ‘ਤੇ ਸਥਿੱਤ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਅੰਦਰ ਟਾਈ ਦੀ ਮਹੱਤਤਾ ਦਰਸਾਉਣ ਲਈ ਇੱਕ ‘ਟਾਈ ਨਾੱਟ ਪ੍ਰਤੀਯੋਗਤਾ’ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਬੱਚਿਆਂ ਨੇ ਆਪਣੀ-ਆਪਣੀ ਟਾਈ ਨੂੰ ਸਹੀ ਢੰਗ ਨਾਲ ਲਗਾਉਣ ਪ੍ਰਤੀ ਬੇਹੱਦ ਉਤਸ਼ਾਹ ਦਿਖਾਇਆ। ਪ੍ਰਿੰਸੀਪਲ ਸ਼੍ਰੀਮਤੀ ਸ਼ਵਿੰਦਰ ਸੇਠੀ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟਾਈ ਸਾਡੀ ਵਰਦੀ ਦਾ ਇੱਕ ਅਹਿਮ ਹਿੱਸਾ ਹੈ। ਇਸ ਨਾਲ ਜਿੱਥੇ ਵਰਦੀ ਦੀ ਦਿੱਖ ਵਧਦੀ ਹੈ, ਉੱਥੇ ਨਾਲ ਹੀ ਟਾਈ ਨਾਲ ਸਾਡੀ ਸ਼ਖਸ਼ੀਅਤ ਦਾ ਪ੍ਰਭਾਵ ਕਈ ਗੁਣਾ ਵਧ ਜਾਂਦਾ ਹੈ। ਅੱਜ ਦਾ ਯੁੱਗ ਨਵੀਨ ਯੁੱਗ ਹੈ ਜਿਸ ਵਿੱਚ ਵੱਖ-ਵੱਖ ਸਕੂਲਾਂ, ਕਾਲਜਾਂ, ਕੰਪਨੀਆਂ, ਬੈਂਕਾਂ ਅਤੇ ਹੋਰ ਕਾਰਪੋਰੇਟ ਅਦਾਰਿਆਂ ਵਿੱਚ ਟਾਈ ਦਾ ਖਾਸ ਮਹੱਤਵ ਹੈ। ਇਸ ਪ੍ਰਤੀਯੋਗਤਾ ਵਿੱਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਗੁਰਟੇਕ ਸਿੰਘ, ਮਨਰਾਜ ਸਿੰਘ, ਸੁਖਮਨਪ੍ਰੀਤ ਕੌਰ ਅਤੇ ਗਗਨਦੀਪ ਕੌਰ ਨੇ ਆਪਣੇ-ਆਪਣੇ ਵਰਗ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਧਿਆਪਕ ਰਮਨਦੀਪ ਸਿੰਘ, ਕੁਲਵਿੰਦਰ ਵਿਰਕ, ਯਾਦਵਿੰਦਰ ਸਿੰਘ, ਦਲਜੀਤ ਕੌਰ, ਮਨਿੰਦਰ ਸਿੰਘ ਆਦਿ ਹਾਜ਼ਰ ਸਨ।