ਦੁਰਗਿਆਣਾ ਮੰਦਰ ਕਮੇਟੀ ਅਤੇ ਨਰਾਇਣਗੜ ਛੇਹਰਟਾ ਵਿਖੇ ਦੁਸ਼ਹਿਰਾ ਧੂਮਧਾਮ ਨਾਲ ਮਨਾਇਆ

53

dussehra

 

ਅੰਮ੍ਰਿਤਸਰ, 8 ਅਕਤੂਬਰ 2019 – ਸ੍ਰੀ ਦੁਰਗਿਆਣਾ ਮੰਦਰ ਕਮੇਟੀ ਵੱਲੋਂ ਦੁਸਿਹਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਗੋਲਬਾਗ ਮੈਦਾਨ ਵਿਚ ਮਨਾਇਆ ਗਿਆ। ਇਸ ਮੌਕੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਸ੍ਰੀ ਓ ਪੀ ਸੋਨੀ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਸੰਗਤ ਨੂੰ ਸੰਬੋਧਨ ਕੀਤਾ। ਸ੍ਰੀ ਸੋਨੀ ਨੇ ਇਸ ਸ਼ੁਭ ਅਵਸਰ ਦੀ ਮੁਬਾਰਕਬਾਦ ਦਿੰਦੇ ਸ਼ਹਿਰ ਵਾਸੀਆਂ ਨੂੰ ਸਮਾਜ ਦੇ ਭਲੇ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਦੁਸ਼ਹਿਰਾ ਦਾ ਤਿਓਹਾਰ ਬਦੀ ਤੇ ਨੇਕੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਚੰਗਿਆਈ ਕਦੇ ਖਤਮ ਨਹੀਂ ਹੁੰਦੀ ਅਤੇ ਨਾ ਹੀ ਇਸ ਨੂੰ ਛੁਪਾਇਆ ਜਾ ਸਕਦਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਦੁਨੀਆਂ ਵਿੱਚ ਕੇਵਲ ਇਨਸਾਨ ਦੇ ਚੰਗੇ ਕਰਮਾਂ ਨੂੰ ਸਲਾਹਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਸਮਾਜ ਦੀ ਭਲਾਈ ਲਈ ਇਕਜੁਟ ਹੋ ਕੇ ਕੰਮ ਕਰਨੇ ਚਾਹੀਦੇ ਹਨ।

dussehra

 

ਸ੍ਰੀ ਸੋਨੀ ਨੇ ਕਿਹਾ ਕਿ ਜਿਹੜੇ ਵਿਅਕਤੀ ਆਪਣੀਆਂ ਨੈਤਿਕ ਕਦਰਾਂ ਕੀਮਤਾਂ ਨੂੰ ਪਛਾਣਦੇ ਹਨ ਸਮਾਜ ਵਿੱਚ ਉਨ੍ਹਾਂ ਦਾ ਨਾਮ ਹਮੇਸ਼ਾਂ ਲਈ ਰਹਿੰਦਾ ਹੈ ਅਤੇ ਦੂਜੇ ਲੋਕਾਂ ਲਈ ਵੀ ਮਿਸਾਲ ਵਜੋਂ ਜਾਣੇ ਜਾਂਦੇ ਹਨ। ਇਸ ਮੌਕੇ ਦੁਸ਼ਹਿਰਾ ਕਮੇਟੀ ਵੱਲੋਂ ਸ੍ਰੀ ਸੋਨੀ ਦਾ ਸਨਮਾਨ ਵੀ ਕੀਤਾ ਗਿਆ ਅਤੇ ਸ੍ਰੀ ਸੋਨੀ ਦੀ ਅਗਵਾਈ ਵਿੱਚ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਂਟ ਕੀਤਾ ਗਿਆ।

 

dussehra

ਸ੍ਰੀ ਸੋਨੀ ਵੱਲੋਂ ਨਰਾਇਣਗੜ ਛੇਹਰਟਾ ਵਿਖੇ ਮਨਾਏ ਜਾ ਰਹੇ ਦੁਸ਼ਹਿਰੇ ਪ੍ਰੋਗਰਾਮ ਵਿੱਚ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ਼ਹਿਰ ਵਾਸੀਆਂ ਨੂੰ ਦੁਸ਼ਹਿਰੇ ਦੀ ਵਧਾਈ ਦਿੱਤੀ। ਇਸ ਮੌਕੇ ਸ੍ਰੀ ਸੋਨੀ ਦੀ ਅਗਾਵਈ ਵਿੱਚ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਂਟ ਕੀਤਾ ਗਿਆ। ਇਸ ਮੌਕੇ ਸ: ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਸ: ਸੁਖਚੈਨ ਸਿੰਘ ਗਿੱਲ ਪੁਲਿਸ ਕਮਿਸ਼ਨਰ ਵੀ ਹਾਜ਼ਰ ਸਨ। ਦੱਸਣਯੋਗ ਹੈ ਕਿ ਪਿਛਲੇ 25 ਸਾਲਾਂ ਤੋ ਨਰਾਇਣਗੜ ਛੇਹਰਟਾ ਵਿਖੇ ਮਣਾਇਆ ਜਾਣ ਵਾਲਾ ਦੁਸ਼ਹਿਰਾ ਸ਼੍ਰੀ ਸੋਨੀ ਦੀ ਅਗਵਾਈ ਵਿਚ ਕਰਵਾਇਆ ਜਾ ਰਿਹਾ ਹੈ।

 

dussehra

ਇਸ ਮੌਕੇ ਸਾਬਕਾ ਮੰਤਰੀ ਲਕਸ਼ਮੀਕਾਂਤਾ ਚਾਵਲਾ, ਦੁਸ਼ਹਿਰੇ ਕਮੇਟੀ ਦੇ ਪ੍ਰਧਾਨ ਵਿਨੋਦ ਸਹਿਦੇਵ, ਪ੍ਰਸ਼ੋਤਮ ਐਡਵੋਕੇਟ, ਰਮੇਸ਼ ਸ਼ਰਮਾ ਪ੍ਰਧਾਨ ਦੁਰਗਿਆਨਾ ਕਮੇਟੀ, ਸ਼੍ਰੀ ਯੂਨਿਸ ਕੁਮਾਰ ਡਿਪਟੀ ਮੇਅਰ, ਮਹੇਸ਼ ਖੰਨਾ, ਵਿਕਾਸ ਸੋਨੀ, ਅਰੁਣ ਪੱਪਲ ਕੌਂਸ਼ਲਰ, ਪਰਮਜੀਤ ਚੋਪੜਾ, ਗੁਰਦੇਵ ਦਾਰਾ, ਵਿੱਕੀ ਦੱਤਾ, ਪਰਮਜੀਤ ਬਤਰਾ, ਡਾ. ਰਾਕੇਸ਼ ਰਵੀ ਕਾਂਤ, ਰਮਨ ਬਾਬਾ ਆਦਿ ਹਾਜ਼ਰ ਸਨ।

Loading...