Posted on

ਲਾਲੀ ਮਜੀਠੀਆ ਨੇ ਜਿਲਾ ਯੋਜਨਾ ਬੋਰਡ ਦੀ ਚੇਅਰਮੈਨੀ ਸੰਭਾਲੀ

Lali Majithia

Lali Majithia

 

ਅੰਮ੍ਰਿਤਸਰ, 4 ਜਨਵਰੀ 2020 – ਕਾਂਗਰਸ ਦੇ ਸੀਨੀਅਰ ਆਗੂ ਤੇ ਬੁਲਾਰੇ ਸ. ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਜਿੰਨਾ ਨੂੰ ਪੰਜਾਬ ਸਰਕਾਰ ਨੇ ਜਿਲਾ ਯੋਜਨਾ ਬੋਰਡ ਅੰਮ੍ਰਿਤਸਰ ਦੇ ਚੇਅਰਮੈਨ ਨਿਯੁੱਕਤ ਕੀਤਾ ਹੈ, ਨੇ ਅੱਜ ਵਰਕਰਾਂ ਦੇ ਭਰਵੇਂ ਇਕੱਠ ਵਿਚ ਆਪਣਾ ਅਹੁਦਾ ਸੰਭਲਿਆ।

ਇਸ ਮੌਕੇ ਕੈਬਨਿਟ ਮੰਤਰੀ ਸ. ਸੁੱਖਬਿੰਦਰ ਸਿੰਘ ਸਰਕਾਰੀਆ, ਕੈਬਨਿਟ ਮੰਤਰੀ ਸ੍ਰੀ ਓ ਪੀ ਸੋਨੀ, ਮੁੱਖ ਮੰਤਰੀ ਦੇ ਸਲਾਹਕਾਰ ਸ. ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ, ਸ. ਕੁਲਬੀਰ ਸਿੰਘ ਜ਼ੀਰਾ, ਸ੍ਰੀ ਸੁਨੀਲ ਦੱਤੀ, ਸੀਨੀਅਰ ਡਿਪਟੀ ਮੇਅਰ ਸ੍ਰੀ ਰਮਨ ਬਖਸ਼ੀ, ਕੌਂਸਲਰ ਸ੍ਰੀ ਵਿਕਾਸ ਸੋਨੀ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਤੇ ਜਿਲੇ ਭਰ ਵਿਚੋਂ ਵੱਡੀ ਗਿਣਤੀ ਵਿਚ ਵਰਕਰ ਪੁੱਜੇ, ਜਿੰਨਾ ਨੇ ਫੁੱਲਾਂ ਦੇ ਹਾਰ ਪਾ ਕੇ ਅਤੇ ਲੱਡੂ ਖੁਆ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ।

 

Lali Majithia

 

ਸ. ਮਜੀਠੀਆ ਨੇ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਕਿਹਾ ਕਿ ਉਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਉਨਾਂ ਕਿਹਾ ਕਿ ਜਿਲੇ ਦੇ ਵਿਕਾਸ ਕੰਮਾਂ ਨੂੰ ਸਾਰੀ ਲੀਡਰਸ਼ਿਪ ਨਾਲ ਸਲਾਹ-ਮਸ਼ਵਰਾ ਕਰਕੇ ਪੂਰਾ ਕੀਤਾ ਜਾਵੇਗਾ ਅਤੇ ਕੋਸ਼ਿਸ਼ ਕੀਤੀ ਜਾਵੇਗੀ ਕਿ ਜਿਲੇ ਦਾ ਸਰਬਪੱਖੀ ਵਿਕਾਸ ਹੋਵੇ। ਇਸ ਮੌਕੇ ਜਿਲਾ ਪ੍ਰਸ਼ਾਸਨ ਵੱਲੋ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਉਨਾਂ ਨੂੰ ਚੇਅਰਮੈਨ ਦੇ ਅਹੁਦੇ ਉਤੇ ਬੈਠਣ ਦੀ ਮੁਬਾਰਕਬਾਦ ਦਿੱਤੀ ਅਤੇ ਵਿਕਾਸ ਕੰਮਾਂ ਦੀ ਯੋਜਨਾਬੰਦੀ ਲਈ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਕਾਂਗਰਸ ਆਗੂ ਸ. ਜਗਵਿੰਦਰਪਾਲ ਸਿੰਘ ਜੱਗੀ ਮਜੀਠਾ, ਸ੍ਰੀ ਅਕਾਸ਼ਦੀਪ ਸਿੰਘ ਮਜੀਠਾ, ਸ੍ਰੀ ਪ੍ਰੀਤਇੰਦਰ ਸਿੰਘ ਢਿਲੋਂ, ਸ. ਗੁਰਦੇਵ ਸਿੰਘ ਝੀਤਾ, ਤਰਸੇਮ ਸਿੰਘ ਸਿਆਲਕਾ, ਪਾਲੀ ਮਜੀਠਾ, ਸਰਪੰਚ ਗੁਰਭੇਜ ਸਿੰਘ ਭੰਗਵਾਂ, ਜਗਦੀਪ ਸਿੰਘ ਗੋਗਾ ਮਜੀਠੀਆ ਅਤੇ ਹੋਰ ਕਾਂਗਰਸੀ ਅਹੁਦੇਦਾਰ ਹਾਜ਼ਰ ਸਨ।