ਐਮ.ਕੇ. ਅਰਾਵਿੰਦ ਕੁਮਾਰ ਨੇ ਡਿਪਟੀ ਕਮਿਸ਼ਨਰ ਵੱਜੋਂ ਅਹੁਦਾ ਸੰਭਾਲਿਆ

147

 

ਸ਼੍ਰੀ ਮੁਕਤਸਰ ਸਾਹਿਬ, 16 ਜੁਲਾਈ 2018 (ਵਿਕਰਾਂਤ ਗਰਗ) – ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਨੇ ਅੱਜ ਇੱਥੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਹ 2011 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਐਡੀਸ਼ਨਲ ਟਰਾਂਸਪੋਰਟ ਕਮਿਸ਼ਨਰ ਪੰਜਾਬ ਦੇ ਅਹੁਦੇ ਤੇ ਤਾਇਨਾਤ ਸਨ। ਉਹ ਫਾਜ਼ਿਲਕਾ ਅਤੇ ਸੰਗਰੂਰ ਜ਼ਿਲੇ ਵਿਚ ਬਤੌਰ ਵਧੀਕ ਡਿਪਟੀ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।

ਅੱਜ ਜ਼ਿਲੇ ਵਿਚ ਪੁੱਜਣ ਤੇ ਉਨਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਪੇਸ਼ ਕੀਤਾ ਗਿਆ। ਇਸ ਮੌਕੇ ਜ਼ਿਲੇ ਦੇ ਅਧਿਕਾਰੀਆਂ ਨੇ ਉਨਾਂ ਨੂੰ ਇੱਥੇ ਪੁੱਜਣ ਤੇ ਜੀ ਆਇਆਂ ਨੂੰ ਆਖਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਨੇ ਕਿਹਾ ਕਿ ਉਹ ਯਕੀਨੀ ਬਣਾਉਣਗੇ ਕਿ ਜ਼ਿਲੇ ਦੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਮਿਲੇ ਅਤੇ ਪ੍ਰਸਾਸ਼ਨ ਲੋਕਾਂ ਦੀਆਂ ਊਮੀਦਾਂ ਤੇ ਖਰਾ ਉਤਰ ਕੇ ਜਨ ਸੇਵਾ ਨੂੰ ਸਪਰਪਿਤ ਹੋ ਕੇ ਕੰਮ ਕਰੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸ੍ਰੀ ਰਾਜਪਾਲ ਸਿੰਘ, ਐਸ.ਡੀ.ਐਮ. ਮਲੋਟ ਸ: ਗੋਪਾਲ ਸਿੰਘ, ਐਸ.ਪੀ. ਸ੍ਰੀ ਜਸਪਾਲ, ਸਹਾਇਕ ਕਮਿਸ਼ਨਰ ਜਨਰਲ ਮੈਡਮ ਵੀਰਪਾਲ ਕੌਰ, ਡੀਡੀਪੀਓ ਸ੍ਰੀ ਅਰੁਣ ਕੁਮਾਰ, ਤਹਿਸੀਲਦਾਰ ਸ੍ਰੀ ਵਿਪਿਨ ਕੁਮਾਰ ਅਤੇ ਨਾਇਬ ਤਹਿਸੀਲਦਾਰ ਸ: ਚਰਨਜੀਤ ਸਿੰਘ, ਵਿਪਨ ਕੁਮਾਰ ਅਤੇ ਚਰਨਜੀਤ ਕੌਰ ਅਤੇ ਹੋਰ ਅਧਿਕਾਰੀ ਹਾਜਰ ਸਨ।