ਜਲਾਲਾਬਾਦ ਵਿੱਚ ਨਗਰ ਕੀਰਤਨ ਕੱਢਿਆ ਗਿਆ

81

 

ਜਲਾਲਾਬਾਦ, 11 ਨਵੰਬਰ 2019 – ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹਵੇਂ ਗੁਰਪੁਰਬ ਦੇ ਸਬੰਧ ਵਿੱਚ ਅੱਜ ਸ਼ਹਿਰ ਵਿੱਚ ਨਗਰ ਕੀਰਤਨ ਕੱਢਿਆ ਗਿਆ। ਇਸ ਨਗਰ ਕੀਰਤਨ ਨੂੰ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਨੇ ਸ਼ਹੀਦ ਊਧਮ ਸਿੰਘ ਚੌਕ ਸਥਿਤ ਗੁਰਦੁਆਰਾ ਰਾਮਗੜ੍ਹੀਆ ਤੋਂ ਰਵਾਨਾ ਕੀਤਾ।

ਇਹ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਦੇ ਵਿੱਚ ਕੱਢਿਆ ਗਿਆ, ਜੋ ਕਿ ਗੁਰੂ ਦੀਆਂ ਪਿਆਰੀਆਂ ਸੰਗਤਾਂ ਵੱਲੋਂ ਸ਼ਬਦ ਜਾਪ ਕਰਦੇ ਹੋਏ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚੋਂ ਹੁੰਦੇ ਹੋਏ ਸ਼ਾਮ ਨੂੰ ਗੁਰਦੁਆਰਾ ਰਾਮਗੜ੍ਹੀਆ ਆ ਕੇ ਸਮਾਪਤ ਹੋਵੇਗਾ। ਇਸ ਨਗਰ ਕੀਰਤਨ ਵਿੱਚ ਸੰਗਤਾਂ ਵੱਲੋਂ ਅਲੱਗ ਅਲੱਗ ਜਗਾ ਤੇ ਗੁਰੂ ਕਾ ਲੰਗਰ ਅਤੇ ਸਵਾਗਤੀ ਗੇਟ ਲਾ ਕੇ ਜੀ ਆਇਆਂ ਕੀਤਾ ਗਿਆ।