ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 500 ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ – ਪ੍ਰਭਦੀਪ ਕੌਰ

150

Health Insurance

 

ਅੰਮ੍ਰਿਤਸਰ, 17 ਸਤੰਬਰ 2019 – ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਿਲੇ ਅੰਦਰ 500 ਤੋਂ ਵੱਧ ਲੋਕ ਆਪਣਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ ਅਤੇ 155323 ਲੋਕਾਂ ਨੂੰ ਬੀਮਾ ਯੋਜਨਾ ਕਾਰਡ ਵੰਡੇ ਜਾ ਚੁੱਕੇ ਹਨ।

ਡਾ: ਪ੍ਰਭਦੀਪ ਕੌਰ ਜੌਹਲ ਡਿਪਟੀ ਮੈਡੀਕਲ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਆਰਥਿਕ ਅਤੇ ਪੱਛੜੇ ਹੋਏ ਲੋਕਾਂ ਦੇ ਬੀਮਾ ਕਾਰਡ ਬਣਾਉਣ ਲਈ ਵੱਖ ਵੱਖ ਖੇਤਰਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਅਤੇ ਉਨ੍ਹਾਂ ਲਾਭਪਾਤਰੀਆਂ ਦੇ ਕਾਰਡ ਵੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜਿਲੇ ਦੇ 9 ਸਰਕਾਰੀ ਅਤੇ 36 ਸੂਚੀਬੱਧ ਪ੍ਰਾਈਵੇਟ ਹਸਪਾਤਲਾਂ ਵਿੱਚ ਇਸ ਸਕੀਮ ਵਿਅਕਤੀਆਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ।

ਡਾ: ਜੌਹਲ ਨੇ ਦੱਸਿਆ ਕਿ ਇਸ ਸਕੀਮ ਅਧੀਨ ਪਰਿਵਾਰ ਦਾ ਕੋਈ ਵੀ ਮੈਂਬਰ 5 ਲੱਖ ਰੁਪਏ ਤੱਕ ਆਪਣਾ ਇਲਾਜ ਮੁਫ਼ਤ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਿਲੇ ਅੰਦਰ ਪੈਂਦੇ 125 ਕਾਮਨ ਸਰਵਿਸ ਸੈਂਟਰਾਂ ਵਿੱਚ ਕਾਰਡ ਬਣਵਾਏ ਜਾ ਸਕਦੇ ਹਨ। ਡਾਂ ਜੌਹਲ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ 238 ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 258 ਮਰੀਜ ਇਸ ਯੋਜਨਾ ਤਹਿਤ ਆਪਣਾ ਇਲਾਜ ਕਰਵਾ ਚੁੱਕੇ ਹਨ।

 

Pradeep Kaur

ਡਾ. ਜੌਹਲ ਨੇ ਦੱਸਿਆ ਕਿ ਪਰਮਜੀਤ ਕੌਰ ਵਾਸੀ ਰਾਮਬਾਗ ਨੇ ਦੱਸਿਆ ਹੈ ਕਿ ਉਸਨੂੰ ਸਾਹ ਦੀ ਤਕਲੀਫ ਸੀ ਅਤੇ ਉਸਦੇ ਪਤੀ ਮਜ਼ਦੂਰੀ ਕਰਦੇ ਸਨ ‘ਤੇ ਉਹ ਆਰਥਿਕ ਤੰਗ ਕਰਕੇ ਆਪਣਾ ਇਲਾਜ ਨਹੀਂ ਸੀ ਕਰਵਾ ਸਕਦੀ ਪਰੰਤੂ ਇਸ ਯੋਜਨਾ ਤਹਿਤ ਬਣੇ ਕਾਰਡ ਕਰਕੇ ਸਿਵਲ ਹਸਪਤਾਲ ਵਿਖੇ ਮੇਰਾ ਮੁਫ਼ਤ ਇਲਾਜ ਚਲ ਰਿਹਾ ਹੈ ਅਤੇ ਮੇਰਾ ਕਿਸੇ ਤਰ੍ਹਾਂ ਦਾ ਕੋਈ ਵੀ ਖਰਚਾ ਨਹੀਂ ਹੋਇਆ। ਡਾ. ਜੌਹਲ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਰਾਮਬਾਗ ਦੀ ਰਹਿਣ ਵਾਲੀ ਸਤਿਆ ਰਾਣੀ ਉਮਰ 70 ਸਾਲ ਜੋ ਪੇਟ ਦੀ ਬਿਮਾਰੀ ਤੋਂ ਪੀੜਤ ਸੀ ਉਸਦਾ ਇਲਾਜ ਵੀ ਸਿਵਲ ਹਸਪਤਾਲ ਵਿਖੇ ਪਿਛਲੇ 2 ਦਿਨਾਂ ਤੋਂ ਚਲ ਰਿਹਾ ਹੈ ਅਤੇ ਉਸ ਵਲੋਂ ਵੀ ਦੱਸਿਆ ਗਿਆ ਹੈ ਕਿ ਇਸ ਸਕੀਮ ਨਾਲ ਮੈਨੂੰ ਕਾਫ਼ੀ ਰਾਹਤ ਮਿਲੀ ਹੈ ਅਤੇ ਮੇਰਾ ਕੋਈ ਵੀ ਪੈਸਾ ਖਰਚ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਲਾਜ ਦੌਰਾਨ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।

ਡਾ: ਜੌਹਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅਟਾਰੀ, ਰਾਜਾਸਾਂਸੀ ਅਤੇ ਸੁਲਤਾਨਵਿੰਡ ਆਰਿਯਨਾ ਵਿਖੇ ਕੈਂਪ ਲਗਾ ਕੇ ਲੋਕਾਂ ਦੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਇਕ ਪਰਿਵਾਰ ਦਾ 5 ਲੱਖ ਰੁਪਏ ਤੱਕ ਦਾ ਇਲਾਜ ਕੈਸ਼ਲੈਸ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ਤੇ ਕਮਜੋਰ ਪਰਿਵਾਰਾਂ ਲਈ ਇਹ ਸਕੀਮ ਕਾਫੀ ਮਦਦਗਾਰ ਸਾਬਤ ਹੋ ਰਹੀ ਹੈ ਅਤੇ ਗਰੀਬ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਮਹਿੰਗੇ ਇਲਾਜ ਤੋਂ ਰਾਹਤ ਮਿਲੇਗੀ।

Pradeep Kaur

 

ਡਾ: ਪ੍ਰਭਦੀਕ ਕੌਰ ਨੇ ਦੱਸਿਆ ਕਿ ਰਾਜਾਸਾਂਸੀ ਵਿਖੇ ਸ੍ਰ ਦਿਲਰਾਜ ਸਿੰਘ ਸਰਕਾਰੀਆ ਚੇਅਰਮੈਨ ਜਿਲਾ ਪ੍ਰੀਸ਼ਦ ਦੀ ਅਗਵਾਈ ਹੇਠ ਸਰਬੱਤ ਸਿਹਤ ਬੀਮਾ ਯੋਜਨਾ ਦਾ ਇਕ ਕੈਂਪ ਲਗਾਇਆ ਗਿਆ ਜਿਸ ਵਿੱਚ ਸ੍ਰ ਸਰਕਾਰੀਆ ਵੱਲੋਂ ਲੋਕਾਂ ਨੂੰ ਬੀਮਾ ਯੋਜਨਾ ਦੇ ਕਾਰਡਾਂ ਦੀ ਵੰਡ ਵੀ ਕੀਤੀ ਗਈ । ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਸੁਲਤਾਨਵਿੰਡ ਰੋਡ ਅਤੇ ਅਟਾਰੀ, ਅਜਨਾਲਾ ਵਿਖੇ ਵੀ ਇਸ ਯੋਜਨਾਂ ਤਹਿਤ ਕੈਂਪ ਲਗਾਏ ਗਏ ਹਨ ਅਤੇ ਮੌਕੇ ਤੇ ਹੀ ਲੋਕਾਂ ਨੂੰ ਇਨ੍ਹਾਂ ਕਾਰਡਾਂ ਦੀ ਵੰਡ ਕੀਤੀ ਗਈ ਹੈ।