ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ ਹੋਏ ਧਮਾਕੇ ਦੌਰਾਨ ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ – ਸੋਨੀ

159

Soni

 

ਅੰਮ੍ਰਿਤਸਰ, 5 ਸਤੰਬਰ 2019 – ਸ੍ਰੀ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਅੱਜ ਬਟਾਲਾ ਵਿਖੇ ਪਟਾਖਾ ਫੈਕਟਰੀ ਵਿੱਚ ਹੋਏ ਵਿਸਫੋਟ ਦੌਰਾਨ ਜਖਮੀ ਹੋਏ ਵਿਅਕਤੀਆਂ ਦਾ ਹਾਲ ਚਾਲ ਪੁੱਛਣ ਲਈ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਪੁੱਜੇ ।

ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਧਮਾਕੇ ਦੌਰਾਨ ਜਿੰਨਾਂ ਵਿਅਕਤੀਆਂ ਦੀਆਂ ਮੌਤਾਂ ਹੋਈਆਂ ਹਨ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਿੱਤੇ ਜਾਣਗੇ ਅਤੇ ਜਖਮੀ ਹੋਏ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।

 

soni

 

ਸ੍ਰੀ ਸੋਨੀ ਨੇ ਦੱਸਿਆ ਕਿ ਧਮਾਕੇ ਦੌਰਾਨ 23 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਲੱਗਭੱਗ 4 ਦਰਜਨ ਦੇ ਕਰੀਬ ਵਿਅਕਤੀ ਜਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ 6 ਗੰਭੀਰ ਜਖਮੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਲਿਆਂਦਾ ਗਿਆ ਸੀ ਜਿੰਨਾਂ ਵਿੱਚ ਇਕ ਦੀ ਰਸਤੇ ਵਿੱਚ ਹੀ ਮੌਤ ਗਈ ਸੀ ਅਤੇ 5 ਵਿਅਕਤੀ ਹਸਪਤਾਲ ਵਿਖੇ ਇਲਾਜ ਅਧੀਨ ਹਨ।

ਸ੍ਰੀ ਸੋਨੀ ਨੇ ਕਿਹਾ ਕਿ ਦਾਖਲ ਵਿਅਕਤੀਆਂ ਦਾ ਇਲਾਜ ਡਾਕਟਰਾਂ ਵੱਲੋਂ ਕੀਤਾ ਜਾ ਰਿਹਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਇਕ ਘਟਨਾ ਹੈ ਜਿਸ ਦੀ ਪੰਜਾਬ ਸਰਕਾਰ ਵੱਲੋਂ ਜਾਂਚ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਸ੍ਰੀ ਸੋਨੀ ਨੇ ਦੱਸਿਆ ਕਿ ਤਿੰਨ ਵਿਅਕਤੀ ਆਈ:ਸੀ:ਯੂ ਵਿੱਚ ਅਤੇ ਦੋ ਵਿਅਕਤੀ ਜਨਰਲ ਵਾਰਡ ਵਿੱਚ ਜੇਰੇ ਇਲਾਜ ਹਨ।

ਇਸ ਮੌਕੇ ਸ੍ਰੀ ਸੋਨੀ ਵੱਲੋਂ ਆਈ:ਸੀ:ਯੂ ਵਾਰਡ ਅਤੇ ਜਨਰਲ ਵਾਰਡ ਵਿਚ ਜਾ ਕੇ ਮਰੀਜਾਂ ਦਾ ਹਾਲ ਚਾਲ ਪੁਛਿਆ ਅਤੇ ਉਨ੍ਹਾਂ ਦੇ ਸਬੰਧੀਆਂ ਨੂੰ ਭਰੋਸਾ ਦਿਵਾਇਆ ਕਿ ਇਨ੍ਹਾਂ ਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਵੇਗਾ ਅਤੇ ਡਾਕਟਰਾਂ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

soni

 

ਇਸ ਮੌਕੇ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਹਾ ਕਿ ਪ੍ਰਸਾਸ਼ਨ ਵੱਲੋਂ ਲਗਾਤਾਰ ਇਨ੍ਹਾਂ ਜਖਮੀ ਵਿਅਕਤੀਆਂ ਤੇ ਨਜਰ ਰੱਖੀ ਜਾ ਰਹੀ ਹੈ ਅਤੇ ਇਨਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਸ੍ਰੀ ਸ਼ਿਵਰਾਜ ਸਿੰਘ ਬੱਲ ਐਸ:ਡੀ:ਐਮ, ਸ੍ਰੀ ਸੰਦੀਪ ਮਲਿਕ ਏ:ਡੀ:ਸੀ:ਪੀ, ਮੈਡਮ ਸੁਜਾਤਾ ਸ਼ਰਮਾ ਪਿ੍ਰੰਸੀਪਲ ਮੈਡੀਕਲ ਕਾਲਜ, ਡਾ: ਜੇ:ਐਸ:ਕੁਲਾਰ ਸੁਪਰਡੰਟ, ਡਾ ਅਸੋਕ ਸਿੱਧੂ ਡਿਪਟੀ ਸੁਪਰਡੰਟ, ਸ੍ਰੀ ਧਰਮਵੀਰ ਸਰੀਨ, ਸ੍ਰੀ ਅਸ਼ਵਨੀ ਪੱਪੂ, ਸ੍ਰੀਮਤੀ ਜਗੀਰ ਕੌਰ ਮਾਤਾ ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਵੀ ਹਾਜ਼ਰ ਸਨ।