ਫੌਜੀਆਂ ਦੀ ਸ਼ਹਾਦਤ ਸਾਡੇ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ : ਲੋਟੇ

21

23 June News Manku 04

ਲੁਧਿਆਣਾ 23 ਜੂਨ 2020(ਜਸਵੀਰ ਸਿੰਘ ਮਣਕੂ) ਭਾਰਤ ਅਤੇ ਚੀਨ ਸਰਹੱਦ ‘ਤੇ ਸ਼ਹੀਦ ਹੋਏ ਫੌਜੀ ਜਵਾਨਾਂ ਨੂੰ ਰਾਮਗੜ੍ਹੀਆ ਅਕਾਲ ਜੱਥੇਬੰਦੀ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਦੇ ਆਦੇਸ਼ਾਂ ਅਨੁਸਾਰ ਅੱਜ ਸਥਾਨਕ ਮਾਰਕੀਟ ਵਿਖੇ ਰਾਮਗੜ੍ਹੀਆ ਅਕਾਲ ਜੱਥੇਬੰਦੀ ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਲੁਧਿਆਣਾ ਦੀ ਇਕਾਈ ਵੱਲੋਂ ਮੋਮਬੱਤੀਆਂ ਬਾਲ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ । ਇਸ ਮੌਕੇ ਲੋਟੇ ਨੇ ਕਿਹਾ ਕਿ ਸ਼ਹੀਦ ਫੌਜੀਆਂ ਦਾ ਡੁੱਲ੍ਹਿਆ ਹੋਇਆ ਖੂਨ ਅੱਜ ਨਹੀਂ ਤਾਂ ਕੱਲ੍ਹ ਰੰਗ ਲਿਆਵੇਗਾ। ਕਿਉਂਕਿ ਕੁਰਬਾਨੀਆਂ ਕਦੇ ਵੀ ਅਜਾਈਆਂ ਨਹੀਂ ਜਾਂਦੀਆਂ। ਇਨ੍ਹਾਂ ਸ਼ਹੀਦ ਫੌਜੀਆਂ ਦੀ ਸ਼ਹਾਦਤ ਹੋਣਾ ਭਾਵੇਂ ਪਰਿਵਾਰ ਅਤੇ ਸਾਡੇ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪਰ ਉਨ੍ਹਾਂ ਦੀ ਸ਼ਹਾਦਤ ਨੇ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਦੇਸ਼ ਪ੍ਰਤੀ ਪਿਆਰ ਅਤੇ ਸਤਿਕਾਰ ਅਤੇ ਕੁਰਬਾਨ ਹੋਣ ਦੀ ਪ੍ਰੇਰਣਾ ਦਿੱਤੀ ਹੈ। ਸੂਬਾ ਸਕੱਤਰ ਸੁਖਵਿੰਦਰ ਸਿੰਘ ਲੋਟੇ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਅੱਜ ਪੰਜਾਬ ਭਰ ਵਿੱਚ ਰਾਮਗੜ੍ਹੀਆ ਅਕਾਲ ਜੱਥੇਬੰਦੀ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ । ਇਸ ਮੌਕੇ ਸੁਖਵਿੰਦਰ ਸਿੰਘ ਲੋਟੇ, ਜਸਵੰਤ ਸਿੰਘ, ਮਲਕੀਤ ਸਿੰਘ, ਜਸਵੀਰ ਸਿੰਘ ਮਣਕੂ, ਕੁਲਦੀਪ ਸਿੰਘ ਦੇ ਨਾਲ ਹੋਰ ਨੌਜਵਾਨ ਸ਼ਾਮਲ ਸਨ।