ਰਾਮਗੜ੍ਹੀਆ ਭਾਈਚਾਰੇ ਦੀ ਇੱਕ ਜੁੱਟਤਾ ਰਾਮਗੜ੍ਹੀਆ ਅਕਾਲ ਜਥੇਬੰਦੀ – ਮਣਕੂ

138

Ramgarhia

 

ਲੁਧਿਆਣਾ, 14 ਸਿਤੰਬਰ 2018 – ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵੱਲੋ ਸੂਬਾ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਲੁਧਿਆਣਾ ਜਿਲੇ ਦੀ ਕਮੇਟੀ ਦਾ ਗਠਨ ਜਲਦੀ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜਥੇਬੰਦੀ ਦੇ ਸੂਬਾ ਸਕੱਤਰ ਜਸਵੀਰ ਸਿੰਘ ਮਣਕੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਜਿਲ੍ਹਾ ਪੱਧਰੀ 21 ਮੈਂਬਰੀ ਅਤੇ ਹਰ ਵਿਧਾਨ ਸਭਾ ਹਲਕੇ ਦੀ 11 ਮੈਂਬਰੀ ਕਮੇਟੀ ਗਠਿਤ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਜਥੇਬੰਦੀ ਰਾਮਗੜ੍ਹੀਆ ਭਾਈਚਾਰੇ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਉਹਨਾਂ ਨੂੰ ਲਾਗੂ ਕਰਵਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਰਾਮਗੜ੍ਹੀਆ ਭਾਈਚਾਰੇ ਦੀਆਂ ਮੰਗਾਂ ਨੂੰ ਹਮੇਸ਼ਾ ਅਣਦੇਖਿਆ ਕੀਤਾ ਹੈ। ਪਰ ਹੁਣ ਜਰੂਰਤ ਹੈ ਰਾਮਗੜ੍ਹੀਆ ਭਾਈਚਾਰੇ ਨੂੰ ਇਕਜੁੱਟ ਹੋਣ ਦੀ ਤਾ ਕਿ ਭਾਈਚਾਰੇ ਨੂੰ ਬਣਦਾ ਹੱਕ ਮਿਲ ਸਕੇ। ਮਣਕੂ ਨੇ ਕਿਹਾ ਕਿ ਜਥੇਬੰਦੀ ਦੇ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਸੂਬਾ ਪੱਧਰ ਤੇ ਹਰ ਜਿਲੇ ਅੰਦਰ ਜਥੇਬੰਦੀ ਦੀਆ ਇਕਾਈਆਂ ਕਾਇਮ ਕੀਤੀਆ ਜਾ ਰਹੀਆਂ ਹਨ। ਉਹਨਾਂ ਸਮੂਹ ਰਾਮਗੜ੍ਹੀਆ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਜਲਦੀ ਤੋਂ ਜਲਦੀ ਮੈਂਬਰ ਬਣਨ।