ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 1 ਨਵੰਬਰ ਤੋਂ ਰਜਿਸਟਰੇਸ਼ਨ ਸ਼ੁਰੂ – ਡਿਪਟੀ ਕਮਿਸ਼ਨਰ

171

Sri Kartarpur Sahib

 

ਅੰਮ੍ਰਿਤਸਰ, 1 ਨਵੰਬਰ 2019 – ਸ: ਸ਼ਿਵਦੁਲਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂ ਜਿਲੇ ਵਿੱਚ ਬਣੇ ਸੇਵਾ ਕੇਂਦਰਾਂ ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਸ: ਢਿਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਸਾਰੇ ਜਿਲਿਆਂ ਦੇ ਸੇਵਾ ਕੇਂਦਰਾਂ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਰਜਿਸਟਰੇਸ਼ਨ 1 ਨਵੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਕੇਂਦਰਾਂ ਵਿੱਚ ਰਜਿਸਟਰੇਸ਼ਨ ਬਿਲਕੁੱਲ ਮੁਫ਼ਤ ਕੀਤੀ ਜਾਵੇਗੀ ਅਤੇ ਫਾਰਮ ਵੀ ਸੇਵਾ ਕੇਂਦਰਾਂ ਤੋਂ ਹੀ ਮੁਫ਼ਤ ਮੁਹੱਈਆ ਕਰਵਾਏ ਜਾਣਗੇ। ਸ: ਢਿਲੋਂ ਨੇ ਕਿਹਾ ਕਿ ਰਜਿਸਟਰੇਸ਼ਨ ਫਾਰਮ ਭਰਵਾਉਣ ਲਈ ਸਿਰਫ਼ 20 ਰੁਪਏ ਪ੍ਰਤੀ ਫਾਰਮ ਫੀਸ ਵਸੂਲੀ ਜਾਵੇਗੀ। ਪਰ ਜੇਕਰ ਕੋਈ ਸ਼ਰਧਾਲੂ ਖੁਦ ਫਾਰਮ ਭਰਦਾ ਹੈ ਜਾਂ ਬਾਹਰੋਂ ਭਰਵਾ ਕੇ ਜਮਾ ਕਰਵਾਉਂਦਾ ਹੈ ਉਸ ਕੋਲੋਂ ਕੋਈ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਕਰਵਾਉਣ ਲਈ ਪਾਸਪੋਰਟ ਦਾ ਹੋਣਾ ਜ਼ਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਜਿਸਟਰੇਸ਼ਨ ਕਰਵਾਉਣ ਲਈ ਸੁਵਿਧਾ ਕੇਂਦਰਾਂ ਵਿਚ ਐਪਲੀਕੇਸ਼ਨ ਫਾਰਮ ਅਤੇ ਪਾਸਪੋਰਟ ਸਾਈਟ ਫੋਟੋ ਜਮਾ ਕਰਵਾਉਣੀ ਹੋਵੇਗੀ ਅਤੇ ਕਿਸੇ ਤਰ੍ਹਾਂ ਦੀ ਹੋਰ ਜਾਣਕਾਰੀ ਲਈ ਪੰਜਾਬ ਰਾਜ ਈ-ਗਰਵਨੈਂਨਸ ਸੁਸਾਇਟੀ ਦੇ ਹੈਲਪਲਾਈਨ ਨੰ: 8283842323 ਤੇ ਸੰਪਰਕ ਕੀਤਾ ਜਾ ਸਕਦਾ ਹੈ।

Loading...