73ਵੇਂ ਆਜ਼ਾਦੀ ਦਿਵਸ ਸਮਾਗਮ ਦੀਆਂ ਰਿਹਰਸਲਾਂ ਜਾਰੀ

99

Independence Day

 

ਅੰਮ੍ਰਿਤਸਰ, 10 ਅਗਸਤ 2019 – ਜਿਲਾ ਅੰਮ੍ਰਿਤਸਰ ਅੰਦਰ ਮਨਾਏ ਜਾ ਰਹੇ ਜਿਲਾ ਪੱਧਰੀ 73ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ: ਸਿਵਦੁਲਾਰ ਸਿੰਘ ਢਿਲੋ ਡਿਪਟੀ ਅੰਮ੍ਰਿਤਸਰ ਪੁੱਜੇ ਜਿਥੇ ਉਨ੍ਹਾਂ ਨੇ ਆਜ਼ਾਦੀ ਦਿਵਸ ਦੀਆਂ ਰਿਹਰਸਲਾਂ ਨੂੰ ਦੇਖਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਧੀਆ ਢੰਗ ਨਾਲ ਇਸ ਸਮਾਗਮ ਨੂੰ ਨੇਪਰੇ ਚਾੜਣ ਲਈ ਪ੍ਰਬੰਧ ਕੀਤੇ ਜਾਣ।

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਲਈ ਪਾਣੀ, ਮੈਡੀਕਲ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ। ਅੱਜ ਦੀ ਰਿਹਰਸਲ ਵਿੱਚ ਵਿਦਿਆਰਥੀਆਂ, ਐਨ.ਸੀ.ਸੀ. ਅਤੇ ਪੰਜਾਬ ਪੁਲਿਸ ਦੇ ਵੱਖ ਵੱਖ ਜਵਾਨਾਂ ਅਤੇ ਵੱਖ ਵੱਖ ਸਕੂਲਾਂ ਦੇ ਬੈਂਡਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ, ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦੀ ਵੀ ਰਿਹਰਸਲ ਕੀਤੀ ਗਈ।

independence day

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਫੁੱਲ ਡਰੈਸ ਰਿਹਰਸਲ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾਵੇ ਅਤੇ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਸ੍ਰੀ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ੍ਰੀਮਤੀ ਅਮਨਦੀਪ ਕੌਰ ਸਹਾਇਕ ਕਮਿਸ਼ਨਰ ਜਨਰਲ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ੍ਰੀ ਵਿਕਾਸ ਹੀਰਾ ਐਸ:ਡੀ:ਐਮ ਅੰਮ੍ਰਿਤਸਰ-1, ਸ੍ਰੀ ਸ਼ਿਵਰਾਜ ਸਿੰਘ ਬੱਲ ਐਸ:ਡੀ:ਐਮ ਅੰਮ੍ਰਿਤਸਰ-2, ਸ੍ਰ ਸੁਖਨਾਜ ਸਿੰਘ ਏ:ਸੀ:ਪੀ ਹੈਡਕੁਆਟਰ, ਸ੍ਰ ਸਲਵਿੰਦਰ ਸਿੰਘ ਸਮਰਾ ਜਿਲਾ ਸਿਖਿਆ ਅਫਸਰ ਸੈਕੰਡਰੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Loading...