Posted on

ਜਿਲੇ ਅੰਦਰ ਪੈਂਦੀਆਂ ਨਗਰ ਕੌਂਸਲਾਂ ਵਿਚ ਕੀਤਾ ਜਾ ਰਿਹੈ ਸੋਡੀਅਮ ਹਾਈਪੋਕਲੋਰਾਈਡ ਦਾ ਛਿੜਕਾਅ – ਰਜਤ ਉਬਰਾਏ

Sodium hypochloride spray

Sodium hypochloride spray

 

ਅੰਮ੍ਰਿਤਸਰ, 1 ਅਪ੍ਰੈਲ 2020 : ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸੂਬੇ ਦੇ ਵਸਨੀਕਾਂ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਈ ਰੱਖਣ ਲਈ ਲਗਾਤਾਰ ਸੈਨੇਟਾਈਜ਼ਰ ਛਿੜਕਾਅ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਸ਼ਹਿਰ ਦੇ ਨਾਲ-ਨਾਲ ਜਿਲੇ ਦੀਆਂ ਸਾਰੀਆਂ ਨਗਰ ਕੌਂਸਲਾਂ ਅਤੇ ਪਿੰਡਾਂ ਵਿਚ ਵੀ ਸੋਡੀਅਮ ਹਾਈਪੋ ਕਲੋਰਾਈਡ ਦੀ ਸਪਰੇਅ ਕਰਵਾਈ ਜਾ ਰਹੀ ਹੈ, ਤਾਂ ਕਿ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਨੂੰ ਵਾਇਰਸ ਤੋਂ ਬਚਾਉਣ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ, ਪਰ ਸਾਨੂੰ ਤੁਹਾਡੇ ਸਹਿਯੋਗ ਦੀ ਲੋੜ ਹੈ।

 

Sodium hypochloride spray

 

ਇਸ ਮੌਕੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਸ੍ਰੀ ਰਜਤ ਉਬਰਾਏ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲੇ ਦੀਆਂ ਨਗਰ ਕੌਂਸਲਾਂ, ਜਿਸ ਵਿਚ ਅਜਨਾਲਾ, ਰਾਜਾਸਾਂਸੀ, ਜੰਡਿਆਲਾ ਗੁਰੂ, ਰਮਦਾਸ, ਰਈਆ ਅਤੇ ਮਜੀਠਾ ਸ਼ਾਮਿਲ ਹਨ, ਵਿਚ ਹਾਈਪੋ ਕਲੋਰਾਈਡ ਦੀ ਸਪਰੇਅ ਲਗਾਤਾਰ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਕੰਮ ਵਿਚ ਲੱਗੇ ਸਫਾਈ ਸੇਵਕਾਂ ਨੂੰ ਮਾਸਕ, ਦਸਤਾਨੇ, ਸਾਬੁਣ ਆਦਿ ਮਹੁੱਈਆ ਕਰਵਾਏ ਗਏ ਹਨ, ਤਾਂ ਕਿ ਉਹ ਸਾਫ਼-ਸਫਾਈ ਕਰਨ ਮੌਕੇ ਆਪਣੀ ਖ਼ੁਦ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾ ਸਕਣ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਲਗਾਤਾਰ ਮੁਨਾਦੀ ਕਰਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣਾ ਅਤੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਦਾ ਫਾਇਦਾ ਤਾਂ ਹੀ ਹੈ ਜੇਕਰ ਲੋਕ ਆਪਣੇ-ਆਪਣੇ ਘਰਾਂ ਵਿੱਚ ਹੀ ਰਹਿਣ, ਤਾਂ ਜੋ ਇਹ ਬਿਮਾਰੀ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਨਾ ਫੈਲ ਸਕੇ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਵੀ ਰੇਹੜੀਆਂ ਕੂੜਾ ਲੈਣ ਲਈ ਆਉਂਦੀਆਂ ਹਨ ਉਨ੍ਹਾਂ ਨੂੰ ਗਿੱਲਾ ਅਤੇ ਸੁੱਕਾ ਕੁੜਾ ਅਲੱਗ-ਅਲੱਗ ਕਰਕੇ ਦਿੱਤਾ ਜਾਵੇ।