ਰਾਜਪਾਲ ਅਤੇ ਸਰਕਾਰੀਆ ਵਲੋਂ ਪ੍ਰਧਾਨ ਮੰਤਰੀ ਦਾ ਸਵਾਗਤ

45

Prime Minister

 

ਅੰਮ੍ਰਿਤਸਰ 9 ਨਵੰਬਰ 2019 – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨ ਅਤੇ ਸ੍ਰੀ ਕਰਤਾਰਪੁਰ ਕੋਰੀਡੋਰ ਦਾ ਉਦਘਾਟਨ ਕਰਨ ਲਈ ਅੱਜ ਸਵੇਰੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਪੁੱਜੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਰਾਜਪਾਲ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ ਵਿਸ਼ੇਸ਼ ਤੌਰ ਤੇ ਪੁੱਜੇ।

 

Prime Minister

 

ਇਸ ਮੌਕੇ ਪੰਜਾਬ ਸਰਕਾਰ ਵਲੋਂ ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਸ: ਸੁਖਬਿੰਦਰ ਸਿੰਘ ਸਰਕਾਰੀਆ ਨੇ ਸ੍ਰੀ ਮੋਦੀ ਨੂੰ ਗੁਲਾਬ ਦਾ ਫੁੱਲ ਦੇ ਕੇ ਜੀ ਆਇਆਂ ਕਿਹਾ। ਜਿਲਾ ਪ੍ਰਸ਼ਾਸ਼ਨ ਵਲੋਂ ਡਿਪਟੀ ਕਮਿਸ਼ਨਰ ਸ: ਸ਼ਿਵਦੁਲਾਰ ਸਿੰਘ ਢਿਲੋ ਅਤੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਵੀ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸ੍ਰੀਮਤੀ ਲਕਸ਼ਮੀਕਾਂਤਾ ਚਾਵਲਾ, ਸ੍ਰੀ ਬਲਦੇਵ ਰਾਜ ਚਾਵਲਾ, ਅਤੇ ਸਾਬਕਾ ਮੇਅਰ ਸ੍ਰੀ ਬਖ਼ਸ਼ੀ ਰਾਮ ਅਰੋੜਾ ਵੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕੀਤਾ।

Loading...