ਵਾਤਾਵਰਣ ਨੂੰ ਸੁਰੱਖਿਅਤ ਕਰਣ ਲਈ ਪੌਦਿਆਂ ਦਾ ਅਹਿਮ ਰੋਲ – ਸੋਨੀ

85

soni

 

ਅੰਮ੍ਰਿਤਸਰ, 26 ਸਤੰਬਰ 2019 – ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਐਨ:ਐਫ:ਸੀ:ਆਈ ਹੋਟਲ ਮੈਨੇਜਮੈਂਟ ਅਤੇ ਕੂਕਿੰਗ ਇੰਸਟੀਚਿਊਟ ਦੇ ਵਿਦਿਆਰਥੀਆਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੂਰਬ ਨੂੰ ਸਮਰਪਿਤ ਰਾਣੀ ਕਾ ਬਾਗ ਵਿਖੇ ਪੌਦੇ ਲਗਾਏ ਗਏ।

ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਲਈ ਪੌਦਿਆਂ ਦਾ ਅਹਿਮ ਰੋਲ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਆਪਣੇ ਆਲੇ ਦੁਆਲੇ ਪੌਦੇ ਲਗਾਈਏ। ਉਨ੍ਹਾਂ ਕਿਹਾ ਕਿ ਪੌਦੇ ਜਿਥੇ ਵਾਤਾਰਵਣ ਨੂੰ ਹਰਿਆਵਲ ਭਰਪੂਰ ਰੱਖਣ ਵਿੱਚ ਸਹਾਈ ਹੁੰਦੇ ਹਨ ਉਥੇ ਸਾਡੇ ਸਾਹ ਲੈਣ ਲਈ ਆਕਸੀਜਨ ਵੀ ਛੱਡਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਆਪਣੇ ਜੀਵਨ ਵਿੱਚ ਇਕ ਇਕ ਪੌਦਾ ਜਰੂਰ ਲਗਾਈਏ। ਸ੍ਰੀ ਸੋਨੀ ਨੇ ਕਿਹਾ ਕਿ ਪੌਦੇ ਲਗਾਉਣ ਦੇ ਨਾਲ ਨਾਲ ਸਾਨੂੰ ਇਨ੍ਹਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਪੌਦੇ ਲਗਾਉਣ ਨਾਲ ਪਾਣੀ ਦਾ ਪੱਧਰ ਵੀ ਠੀਕ ਰਹੇਗਾ ਅਤੇ ਵਾਤਾਵਰਣ ਵੀ ਸਵੱਛ ਰਹੇਗਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣਾ ਆਲਾ ਦੁਆਲਾ ਵੀ ਸਾਫ ਰੱਖਣਾ ਚਾਹੀਦਾ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਸ੍ਰੀ ਵਿਕਾਸ ਸੌਨੀ ਕੌਸਲਰ, ਸ੍ਰੀ ਸੁਰਿੰਦਰ ਸਿੰਘ ਛਿੰਦਾ ਸਾਬਕਾ ਡਿਪਟੀ ਮੇਅਰ, ਸ੍ਰੀ ਰਵੀਕਾਂਤ ਤੋਂ ਇਲਾਵਾ ਇੰਸਟੀਚਿਊਟ ਦੇ ਵਿਦਿਆਰਥੀ ਹਾਜਰ ਸਨ।