ਮਜਦੂਰਾਂ ਲਈ ਬਣਾਇਆ ਜਾਵੇਗਾ ਰੈਨ ਬਸੇਰਾ – ਸੋਨੀ

181

sony

 

ਅੰਮ੍ਰਿਤਸਰ, 28 ਅਕਤੂਬਰ 2019 – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫੋਕਲ ਪੁਆਇੰਟ ਮਹਿਤਾ ਰੋਡ ਵਿਖੇ ਰਾਸ਼ਟਰੀ ਬਿਹਾਰ ਵਿਕਾਸ ਮੰਚ ਵੱਲੋਂ ਭਗਵਾਨ ਵਿਸ਼ਵਕਰਮਾ ਮਹਾਰਾਜ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਵਰਗ ਨੂੰ ਵਧਾਈ ਦਿੱਤੀ।

 

sony

 

ਸ੍ਰੀ ਸੋਨੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਪੂਰੇ ਬ੍ਰਹਿਮੰਡ ਦੇ ਸ਼ਿਲਪਕਾਰ ਹੋਏ ਹਨ। ਸ੍ਰੀ ਸੋਨੀ ਨੇ ਕਿਹਾ ਕਿ ਦੇਸ਼ ਦੀ ਤਰੱਕੀ ਤੇ ਉਦਯੋਗਿਕ ਕ੍ਰਾਂਤੀ ਵਿੱਚ ਵਿਸ਼ਵਕਰਮਾ ਭਾਈਚਾਰੇ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਭਾਈਚਾਰਕ ਸਾਂਝ ਤੇ ਸ਼ਾਂਤੀ ਨਾਲ ਨਵੇਂ ਸੰਸਾਰ ਦਾ ਨਿਰਮਾਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਰਤੀ ਵਰਗ ਦੀ ਭਲਾਈ ਲਈ ਸਰਕਾਰ ਵੱਲੋਂ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਸ੍ਰੀ ਸੋਨੀ ਨੇ ਕਿਹਾ ਕਿ ਮਜਦੂਰਾਂ ਲਈ ਰੈਨ ਬਸੇਰਾ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

 

sony

 

ਸ੍ਰੀ ਸੋਨੀ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਕਿਰਤੀ ਵਰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੀ ਮਿਹਨਤ ਸਦਕਾ ਹੀ ਦੇਸ਼ ਵਿੱਚ ਉਦਯੋਗਿਕ ਕ੍ਰਾਂਤੀ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਖੋਲੇ ਗਏ ਹਨ ਜਿਥੇ ਨੌਜਵਾਨ ਹੁਨਰ ਪ੍ਰਾਪਤ ਕਰਕੇ ਆਪਣੇ ਪੈਰਾਂ ਤੇ ਖੜੇ ਹੋ ਸਕਣਗੇ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਵੱਲੋਂ ਆਪਣੇ ਹੁਨਰ ਦੇ ਨਾਲ ਪੂਰੇ ਬ੍ਰਹਿਮੰਡ ਦੀ ਰਚਨਾ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਭਾਈਚਾਰਕ ਵਰਗ ਵੱਲੋਂ ਆਪਣੇ ਹੁਨਰ ਦੇ ਨਾਲ ਹੀ ਦੇਸ਼ ਨੂੰ ਨਵੀਂਆਂ ਲੀਹਾਂ ਤੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਲੋਕ ਆਪਣੇ ਉਦਯੋਗਾਂ ਦੀ ਸਾਫ ਸਫਾਈ ਕਰਕੇ ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ ਕਰਕੇ ਉਨ੍ਹਾਂ ਨੂੰ ਬੜੀ ਸ਼ਰਧਾ ਪੂਰਵਕ ਸਿਜਦਾ ਕਰਦੇ ਹਨ ਅਤੇ ਕਾਰੋਬਾਰ ਦੇ ਵਾਧੇ ਦੀ ਕਾਮਨਾ ਕਰਦੇ ਹਨ।

 

sony

 

ਇਸ ਮੌਕੇ ਰਾਸ਼ਟਰੀ ਬਿਹਾਰ ਵਿਕਾਸ ਮੰਚ ਵੱਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸ੍ਰੀ ਸੁਨੀਲ ਦੱਤੀ ਹਲਕਾ ਵਿਧਾਇਕ ਉਤਰੀ, ਸ੍ਰੀ ਅਸਵਨੀ ਪੱਪੂ, ਸ੍ਰੀ ਅਰਜੁਨ ਯਾਦਵ, ਸ੍ਰੀ ਰਮਨ ਯਾਦਵ, ਸ੍ਰੀ ਕਮਲ ਯਾਦਵ, ਪਰਸ਼ੂਰਾਮ ਸ਼ਰਮਾ, ਸ੍ਰੀ ਉਮਾ ਸ਼ੰਕਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਰਤੀ ਵਰਗ ਹਾਜ਼ਰ ਸੀ।